Mohalla Clinics

75ਵੇਂ ਸੁਤੰਤਰਤਾ ਦਿਵਸ ‘ਤੇ ਪਹਿਲੇ ਗੇੜ ‘ਚ 75 ਮੁਹੱਲਾ ਕਲੀਨਿਕ ਬਣਾਏ ਜਾਣਗੇ: CM ਮਾਨ

ਚੰਡੀਗੜ੍ਹ 20 ਮਈ 2022: ਪੰਜਾਬ ਦੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਵੀ ਦਿੱਲੀ ਦੀ ਤਰਜ਼ ‘ਤੇ ਮੁਹੱਲਾ ਕਲੀਨਿਕ (Mohalla Clinics) ਦਾ ਵਾਅਦਾ ਕੀਤਾ ਸੀ। ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ।

ਇੱਸ ਦੌਰਾਨ ਸੀ ਐੱਮ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇਤੀ ਹੀ ਦਿੱਲੀ ਦੀ ਤਰਜ ਤੇ ਮੁਹੱਲਾ ਕਲੀਨਿਕ ਬਣਾਏ ਜਾਣਗੇ। ਸੂਬਾ ਵਾਸੀਆਂ ਨੂੰ ਵਧੀਆ ਤੇ ਮੁਫਤ ਸਿਹਤ ਸਹੂਲਤਾਂ ਦਾ ਵਾਅਦਾ ਪੂਰਾ ਕਰਾਂਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ 15 ਅਗਸਤ ਯਾਨੀ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਕੀਤੀ ਜਾਵੇਗੀ। ਇਸ ਮੌਕੇ ‘ਤੇ ਪਹਿਲੇ ਗੇੜ ਦੀ ਸ਼ੁਰੂਆਤ ਮੌਕੇ 75 ਮੁਹੱਲਾ ਕਲੀਨਿਕਾਂ  (Mohalla Clinics) ਦੀ ਸ਼ੁਰੂਆਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਆਪ ਖੁਦ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ।

ਮੁੱਖ ਮੰਤਰੀ ਨੇ ਟਵਿੱਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।

Scroll to Top