Chennai

PM ਮੋਦੀ ਨੇ ਚੇਨਈ ‘ਚ ਐਕਸਪ੍ਰੈਸਵੇਅ ਸਮੇਤ 31,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ 26 ਮਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਵੀਰਵਾਰ ਨੂੰ ਚੇਨਈ (Chennai) ਪਹੁੰਚੇ। ਇੱਥੇ ਉਨ੍ਹਾਂ ਨੇ ਬੈਂਗਲੁਰੂ-ਚੇਨਈ ਐਕਸਪ੍ਰੈਸਵੇਅ ਸਮੇਤ 31,000 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਪ੍ਰੋਗਰਾਮ ਦੌਰਾਨ ਤਾਮਿਲਨਾਡੂ ਦੇ ਸੀਐਮ ਐਮਕੇ ਸਟਾਲਿਨ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ, “ਤਾਮਿਲਨਾਡੂ ਆਉਣਾ ਹਮੇਸ਼ਾ ਹੀ ਸ਼ਾਨਦਾਰ ਹੁੰਦਾ ਹੈ। ਇਸ ਰਾਜ ਦੇ ਲੋਕ, ਸੱਭਿਆਚਾਰ ਅਤੇ ਭਾਸ਼ਾ ਬੇਮਿਸਾਲ ਹਨ। ਉਨ੍ਹਾਂ ਕਿਹਾ ਚੇਨਈ ਤੋਂ ਕੈਨੇਡਾ ਤੱਕ, ਮਦੁਰਾਈ ਤੋਂ ਮਲੇਸ਼ੀਆ ਤੱਕ, ਨਮਕਕਲ ਤੋਂ ਨਿਊਯਾਰਕ ਤੱਕ, ਸਲੇਮ ਤੋਂ ਦੱਖਣੀ ਅਫਰੀਕਾ ਤੱਕ ਪੋਂਗਲ ਅਤੇ ਪੁਥੰਡੂ ਦੇ ਮੌਕੇ ਬੜੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਅਸੀਂ ਤਾਮਿਲਨਾਡੂ ਦੀ ਵਿਕਾਸ ਯਾਤਰਾ ਵਿੱਚ ਇੱਕ ਹੋਰ ਸ਼ਾਨਦਾਰ ਮੀਲ ਪੱਥਰ ਮਨਾਉਣ ਲਈ ਇੱਥੇ ਇਕੱਠੇ ਹੋਏ ਹਾਂ। ਇੱਥੇ 31,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਜਾਂ ਨੀਂਹ ਰੱਖਿਆ ਗਿਆ ਹੈ।

ਪੀਐਮ ਮੋਦੀ ਨੇ ਕਿਹਾ, ‘5 ਰੇਲਵੇ ਸਟੇਸ਼ਨਾਂ ਦਾ ਮੁੜ ਵਿਕਾਸ ਕੀਤਾ ਜਾ ਰਿਹਾ ਹੈ। ਇਹ ਆਧੁਨਿਕੀਕਰਨ ਅਤੇ ਵਿਕਾਸ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਸਥਾਨਕ ਕਲਾ ਅਤੇ ਸੱਭਿਆਚਾਰ ਨਾਲ ਲੀਨ ਹੋ ਜਾਵੇਗਾ।ਉਨ੍ਹਾਂ ਕਿਹਾ, ‘ਜਿਹੜੇ ਦੇਸ਼ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਮਹੱਤਵ ਦਿੰਦੇ ਹਨ, ਉਹ ਵਿਕਾਸਸ਼ੀਲ ਦੇਸ਼ਾਂ ਤੋਂ ਵਿਕਸਤ ਦੇਸ਼ਾਂ ਵਿੱਚ ਚਲੇ ਗਏ ਹਨ। ਭਾਰਤ ਸਰਕਾਰ ਉੱਚ ਗੁਣਵੱਤਾ ਅਤੇ ਟਿਕਾਊ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Scroll to Top