Sidhu Moosewala

ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ 30 ਮਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਮਿਲਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜਿਨ੍ਹਾਂ ਅਫਸਰਾਂ ਨੇ ਬਿਨਾਂ ਕਿਸੇ ਰਿਵਿਊ ਕੀਤੇ ਸੁਰੱਖਿਆ ਵਾਪਸ ਲਈ ਹੈ ਉਨ੍ਹਾਂ ਉਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਦੀ ਮੀਡੀਆ ਇੰਚਾਰਜ ਵੱਲੋਂ ਸੁਰੱਖਿਆ ਵਾਪਸ ਲਈ ਉਨ੍ਹਾਂ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ। ਸੁਖਬੀਰ ਬਾਦਲ ਨੇ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।

punjab

Scroll to Top