Fateh Jang Bajwa

ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 31 ਮਈ 2022: ਪੰਜਾਬ ‘ਚ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਚੱਲਦੇ ਪੰਜਾਬ ਦੇ ਹਾਲਾਤ ਸਬੰਧੀ ਭਾਜਪਾ ਆਗੂ ਫਤਿਹਜੰਗ ਬਾਜਵਾ (Fateh Jang Bajwa) bjpਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ । ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ। ਇਸਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਾਲਾਤ ਤੋਂ ਚਿੰਤਤ ਹਨ। ਉਨ੍ਹਾਂ ਕਿਹਾ ਕਿ ਮੈਂ ਗ੍ਰਹਿ ਮੰਤਰੀ ਨੂੰ ਸਾਰੇ ਹਾਲਾਤ ਤੋਂ ਜਾਣੂ ਕਰਵਾਇਆ ਹੈ।

ਫਤਿਹਜੰਗ ਨੇ ਕਿਹਾ ਕਿ ਪੰਜਾਬ ਦਾ ਹਿੱਤ ਚਾਹੁੰਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਵੀ ਨਹੀਂ ਗਏ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਥੇ ਲੋਕ ਉਨ੍ਹਾਂ ਤੋਂ ਸਵਾਲ ਪੁੱਛਣਗੇ। ਪੰਜਾਬ ਦੇ ਵੱਖ ਵੱਖ ਸਿਆਸੀ ਧਿਰਾਂ ਨੇ ਮੌਜੂਦਾ ਪੰਜਾਬ ਸਰਕਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੇ ਮਾਮਲੇ ‘ਤੇ ਘੇਰਿਆ ਹੋਇਆ ਹੈ।

Scroll to Top