Kanpur

ਕਾਨਪੁਰ ‘ਚ ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਭੜਕੀ ਹਿੰਸਾ, 18 ਜਣੇ ਗ੍ਰਿਫਤਾਰ

ਚੰਡੀਗੜ੍ਹ 03 ਜੂਨ 2022: ਕਾਨਪੁਰ (Kanpur) ਦੇ ਬੇਕਨਗੰਜ ਇਲਾਕੇ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹੰਗਾਮਾ ਹੋ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਆਨੰਦੀਬੇਨ ਪਟੇਲ ਅਤੇ ਸੀਐਮ ਯੋਗੀ ਆਦਿਤਿਆਨਾਥ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਪੱਥਰਬਾਜ਼ੀ ਅਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ । ਇਸ ਦੌਰਾਨ ਘਟਨਾ ‘ਚ ਸ਼ਾਮਲ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦਰਅਸਲ ਭਾਜਪਾ ਬੁਲਾਰੇ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਤੋਂ ਲੋਕ ਨਾਰਾਜ਼ ਸਨ। ਯਤੀਮਖਾਨਾ ਦੀ ਸਦਭਾਵਨਾ ਚੌਕੀ ਨੇੜੇ ਮੁਸਲਿਮ ਭਾਈਚਾਰੇ ਦੇ ਲੋਕ ਬਾਜ਼ਾਰ ਬੰਦ ਕਰਵਾ ਰਹੇ ਸਨ। ਜਦੋਂ ਦੋ ਫਿਰਕਿਆਂ ਦੇ ਲੋਕ ਆਹਮੋ-ਸਾਹਮਣੇ ਹੋ ਗਏ। ਜਿਸ ਤੋਂ ਬਾਅਦ ਪੱਥਰਬਾਜ਼ੀ ਹੋਈ।

ਹੰਗਾਮਾ ਇਸ ਲਈ ਵੀ ਹੋਇਆ ਕਿਉਂਕਿ ਜ਼ਿਆਦਾਤਰ ਮਸਜਿਦਾਂ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਕਿਹਾ ਗਿਆ ਸੀ ਕਿ ਉਹ ਮੁਹੰਮਦ ਸਾਹਬ ‘ਤੇ ਕੀਤੀ ਗਈ ਕਿਸੇ ਵੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਦੇ ਨਾਲ ਹੀ ਮੁਸਲਿਮ ਸੰਗਠਨਾਂ ਨੇ ਵੀ ਬਾਜ਼ਾਰ ਬੰਦ ਦਾ ਸੱਦਾ ਦਿੱਤਾ ਹੈ। ਪੁਲਿਸ ਨੇ ਕਿਸੇ ਵੀ ਇਲਾਕੇ ਵਿਚ ਨਮਾਜ਼ ਤੋਂ ਬਾਅਦ ਲੋਕਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਪਰ ਲੋਕ ਸੜਕਾਂ ‘ਤੇ ਆ ਗਏ।

ਪਰੇਡ ਚੌਰਾਹੇ ‘ਤੇ ਇਕ ਹਜ਼ਾਰ ਦੇ ਕਰੀਬ ਲੋਕ ਇਕੱਠੇ ਹੋਏ। ਦੰਗੇ ਸ਼ੁਰੂ ਹੋਣ ਤੋਂ ਬਾਅਦ ਸਥਿਤੀ ਤੇਜ਼ੀ ਨਾਲ ਬੇਕਾਬੂ ਹੋ ਗਈ। ਪੁਲੀਸ ਤੰਗ ਗਲੀਆਂ ਵਿੱਚ ਵੜ ਕੇ ਕਾਰਵਾਈ ਕਰਨ ਵਿੱਚ ਅਸਮਰਥ ਰਹੀ। ਹਾਲਾਂਕਿ ਕਰੀਬ 4 ਘੰਟੇ ਤੱਕ ਚੱਲੀ ਹੰਗਾਮੇ ਤੋਂ ਬਾਅਦ ਸਥਿਤੀ ਕਾਬੂ ‘ਚ ਆ ਗਈ।

Scroll to Top