ਚੰਡੀਗੜ੍ਹ 06 ਜੂਨ 2022: ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਹਫ਼ਤਾ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਲਈ ਇਹ ਵਿਸ਼ਵਾਸ ਕਰਨਾ ਮੁਸ਼ਕਲ ਹੈ ਕਿ ਉਹ ਸਾਡੇ ਵਿੱਚ ਨਹੀਂ ਰਹੇ। ਸਾਰੇ ਸਿਆਸਤਦਾਨ ਅਤੇ ਪੰਜਾਬੀ ਇੰਡਸਟਰੀ ਦੇ ਲੋਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ ਵੀ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ। ਉਹ ਇਸ ਹਫ਼ਤੇ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਮਿਲਣਗੇ ਅਤੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਹਾਲ ਹੀ ਵਿੱਚ ਪੰਜਾਬੀ ਗਾਇਕ ਕੌਰ ਬੀ ਨੇ ਕਰਨ ਔਜਲਾ ਨੂੰ ਇੱਕ ਵਾਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਦੀ ਅਪੀਲ ਕੀਤੀ ਸੀ।
July 4, 2024 9:25 pm