Satender Jain

ED ਨੇ ਸਤੇਂਦਰ ਜੈਨ ਦੇ ਘਰ ਸਮੇਤ 7 ਥਾਵਾਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ 06 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੋਮਵਾਰ ਸਵੇਰੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਦੇ ਘਰ ਸਮੇਤ 7 ਥਾਵਾਂ ‘ਤੇ ਛਾਪੇਮਾਰੀ ਕੀਤੀ। ਸਤੇਂਦਰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਹੈ ਅਤੇ ਉਹ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਹਨ੍ਹ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਜੈਨ ਦੇ ਘਰ ਅਤੇ ਦਿੱਲੀ ‘ਚ ਕੁਝ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜੈਨ (57) ਨੂੰ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਜਿਕਰਯੋਗ ਹੈ ਕਿ ਸਤੇਂਦਰ ਜੈਨ ਉਸ ਦੀ ਪਤਨੀ ਪੂਨਮ ਜੈਨ ਅਤੇ ਹੋਰਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜੈਨ ਨੇ ਕਥਿਤ ਤੌਰ ‘ਤੇ ਦਿੱਲੀ ਵਿੱਚ ਕਈ ਸ਼ੈੱਲ ਕੰਪਨੀਆਂ ਬਣਾਈਆਂ ਜਾਂ ਖਰੀਦੀਆਂ ਸਨ। ਉਸਨੇ ਕੋਲਕਾਤਾ ਦੇ ਤਿੰਨ ਹਵਾਲਾ ਆਪਰੇਟਰਾਂ ਤੋਂ 54 ਸ਼ੈੱਲ ਕੰਪਨੀਆਂ ਰਾਹੀਂ 16.39 ਕਰੋੜ ਦਾ ਕਾਲਾ ਧਨ ਟ੍ਰਾਂਸਫਰ ਕੀਤਾ

Scroll to Top