August 15, 2024 9:51 pm
Parkash Singh Badal

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ, ਪੀਜੀਆਈ ਤੋਂ ਮਿਲੀ ਛੁੱਟੀ

ਚੰਡੀਗੜ੍ਹ 07 ਜੂਨ 2022: ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੀ ਸਿਹਤ ‘ਚ ਕਾਫੀ ਸੁਧਾਰ ਹੋ ਰਿਹਾ ਹੈ।ਜਿਕਰਯੋਗ ਹੈ ਕਿ ਬੀਤੀ ਰਾਤ ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀਜੀਆਈ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ ਅਤੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ।