RSS

ਪੁਲਿਸ ਨੇ RSS ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 07 ਜੂਨ 2022: ਆਰਐਸਐਸ (RSS) ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੂੰ ਤਾਮਿਲਨਾਡੂ ਦੇ ਪੁਡੂਕੁਡੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਦਾ ਨਾਂ ਰਾਜ ਮੁਹੰਮਦ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਆਰਐਸਐਸ ਦੇ 6 ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ।

ਜਿਕਰਯੋਗ ਹੈ ਕਿ ਬੀਤੇ ਦਿਨ ਸੋਮਵਾਰ ਰਾਤ ਦੇਸ਼ ਭਰ ਵਿੱਚ ਆਰਐਸਐਸ (RSS) ਦੇ 6 ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ ਲਖਨਊ ਦੇ ਦੋ ਦਫ਼ਤਰ ਵੀ ਸ਼ਾਮਲ ਸਨ। ਇਹ ਧਮਕੀ ਵਟਸਐਪ ਰਾਹੀਂ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਲਖਨਊ ਦੇ ਮਡਿਆਨਵ ਥਾਣੇ ‘ਚ ਵੀ ਮਾਮਲਾ ਦਰਜ ਕੀਤਾ ਗਿਆ ਹੈ।

Image

Scroll to Top