Jammu-Kashmir

ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਪੁਲਿਸ ਵਲੋਂ 48 ਘੰਟਿਆਂ ਦਰਜਨ ਭਰ ਅੱਤਵਾਦੀ ਗ੍ਰਿਫਤਾਰ

ਚੰਡੀਗੜ੍ਹ 07 ਜੂਨ 2022: ਜੰਮੂ-ਕਸ਼ਮੀਰ (Jammu and Kashmir) ‘ਚ ਵਿੱਚ ਟਾਰਗੇਟ ਕਿਲਿੰਗ (target killing) ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਅਤੇ ਸ਼੍ਰੀ ਅਮਰਨਾਥ-2022 ਦੀ ਸਾਲਾਨਾ ਯਾਤਰਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣ ਦੀ ਰਣਨੀਤੀ ਵਜੋਂ ਕੰਮ ਕਰਦੇ ਹੋਏ ਪੁਲਿਸ ਨੇ ਪਿਛਲੇ 48 ਘੰਟਿਆਂ ਦੌਰਾਨ ਇੱਕ ਦਰਜਨ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀਆਂ ਜੰਮੂ ਡਿਵੀਜ਼ਨ ਦੇ ਜ਼ਿਲ੍ਹਾ ਕਠੂਆ ਤੋਂ ਲੈ ਕੇ ਉੱਤਰੀ ਕਸ਼ਮੀਰ ਵਿੱਚ ਐਲਓਸੀ ਦੇ ਨਾਲ ਜ਼ਿਲ੍ਹੇ ਕੁਪਵਾੜਾ ਤੱਕ ਚਲਾਏ ਜਾ ਰਹੇ ਅਪਰੇਸ਼ਨ ਦੇ ਤਹਿਤ ਕੀਤੀਆਂ ਗਈਆਂ ਹਨ। ਗ੍ਰਿਫਤਾਰ ਕੀਤੇ ਗਏ ਸਾਰੇ ਅੱਤਵਾਦੀ ਅਤੇ ਉਨ੍ਹਾਂ ਦੇ ਸਹਾਇਕ ਗੁਲਾਮ ਕਸ਼ਮੀਰ ‘ਚ ਬੈਠੇ ਅੱਤਵਾਦੀ ਕਮਾਂਡਰਾਂ ਦੇ ਲਗਾਤਾਰ ਸੰਪਰਕ ‘ਚ ਸਨ।

ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੂਬੇ ‘ਚ ਸਰਗਰਮ ਅੱਤਵਾਦੀਆਂ ਦੇ ਓਵਰਗ੍ਰਾਊਂਡ ਵਰਕਰਾਂ, ਮਦਦਗਾਰਾਂ ਅਤੇ ਸਮਰਥਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰਿਆਂ ਦੀਆਂ ਗਤੀਵਿਧੀਆਂ ‘ਤੇ ਵੱਖ-ਵੱਖ ਪੱਧਰਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ‘ਚੋਂ ਕਈ ਸੂਬੇ ‘ਚ ਸਰਗਰਮ ਅੱਤਵਾਦੀਆਂ ਨਾਲ ਵੀ ਲਗਾਤਾਰ ਸੰਪਰਕ ‘ਚ ਹਨ।

ਉਨ੍ਹਾਂ ਦੱਸਿਆ ਕਿ ਟਾਰਗੇਟ ਕਿਲਿੰਗ ਦੀਆਂ ਵੱਖ-ਵੱਖ ਘਟਨਾਵਾਂ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਪਾਕਿਸਤਾਨ ‘ਚ ਬੈਠੇ ਅੱਤਵਾਦੀ ਨੇਤਾ ਇਨ੍ਹਾਂ ਘਟਨਾਵਾਂ ਲਈ ਨਵੇਂ ਅੱਤਵਾਦੀਆਂ ਨੂੰ ਹੀ ਵਰਤਣ ਨੂੰ ਪਹਿਲ ਦੇ ਰਹੇ ਹਨ। ਪਿਛਲੇ ਹਫ਼ਤੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਸੁਰੱਖਿਆ ਸਮੀਖਿਆ ਮੀਟਿੰਗ ਵਿੱਚ ਜੰਮੂ-ਕਸ਼ਮੀਰ ਵਿੱਚ ਟਾਰਗੇਟ ਕਿਲਿੰਗ ਨੂੰ ਰੋਕਣ ‘ਤੇ ਚਰਚਾ ਕੀਤੀ ਗਈ ਸੀ |

Scroll to Top