Sidhu Moosewala

ਮੈਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਮਿਲਾਂਗਾ : ਰਾਜਾ ਵੜਿੰਗ

ਚੰਡੀਗੜ੍ਹ 08 ਜੂਨ 2022: ਮਾਨਸਾ ਦੀ ਅਨਾਜ ਮੰਡੀ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੀ ਅੰਤਿਮ ਅਰਦਾਸ ਕੀਤੀ ਗਈ | ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਦੂਰੋਂ-ਦੂਰੋਂ ਮੂਸੇਵਾਲਾ ਦੇ ਚਾਹੁਣ ਵਾਲੇ ਪਹੁੰਚੇ | ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਕੀਰਤਨ ਕੀਤਾ ਅਤੇ ਗਿਆਨੀ ਹਰਪਾਲ ਸਿੰਘ ਜੀ ਸ੍ਰੀ ਫ਼ਤਹਿਗੜ੍ਹ ਵਾਲੇ ਵਲੋਂ ਕਥਾ ਕੀਤੀ ਗਈ ।

ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੇਸਬੁੱਕ ‘ਤੇ ਪੋਸਟ ਸਸਾਂਝੀ ਕਰਦਿਆਂ ਲਿਖਿਆ ਕਿ ਸ਼ੁਭਦੀਪ ਸਿੱਧੂ ਜੀ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਇਆ ਹਾਂ। ਦੁਨੀਆਂ ਦੀਆਂ ਨਜ਼ਰਾਂ ਵਿੱਚ ਉਹ ਬਹੁਤ ਵਧੀਆ ਗਾਇਕ ਸੀ ਪਰ ਮੇਰੇ ਲਈ ਮੇਰਾ ਸਾਥੀ ਅਤੇ ਛੋਟਾ ਭਰਾ ਸੀ। ਮੇਰੇ ਜਹਿਨ ਅਤੇ ਯਾਦਾਂ ਵਿੱਚ ਉਹ ਹਮੇਸ਼ਾ ਜਿਊਂਦਾ ਰਹੇਗਾ। ਉਸਦੇ ਮਾਂ ਪਿਓ ਲਈ ਮੈਂ ਹਮੇਸ਼ਾ ਖੜ੍ਹਾ ਮਿਲਾਂਗਾ।

Scroll to Top