ਚੰਡੀਗੜ੍ਹ 08 ਜੂਨ 2022: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਚੰਡੀਗੜ੍ਹ ਹਵਾਈ ਅੱਡੇ (Chandigarh Airport) ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕਰਨ ਸੰਬੰਧੀ ਮੰਗ ਕਰਦਿਆਂ ਪੱਤਰ ਲਿਖਿਆ | ਉਨ੍ਹਾਂ ਕਿਹਾ ਕਿ ਉਡਾਣਾਂ ਜਲਦੀ ਤੋਂ ਜਲਦੀ ਸ਼ੁਰੂ ਕੀਤੀਆਂ ਜਾਣ ਤਾਂ ਜੋ ਪੰਜਾਬ ਸਮੇਤ ਗੁਆਂਢੀ ਦੇਸ਼ਾਂ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਉਡਾਣਾਂ ਲਈ ਦਿੱਲੀ ਨਾ ਜਾਣਾ ਪਵੇ। ਸੋਮ ਪ੍ਰਕਾਸ਼ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ, ਹਰਿਆਣਾ, ਹਿਮਾਚਲ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਅਮਰੀਕਾ, ਇੰਗਲੈਂਡ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਗਏ ਹਨ। ਜਿਨ੍ਹਾਂ ਨੂੰ ਉਡਾਣ ਭਰਨ ਤੋਂ ਪਹਿਲਾਂ ਸੜਕ ਰਾਹੀਂ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ।
ਨਵੰਬਰ 23, 2024 12:43 ਪੂਃ ਦੁਃ