June 28, 2024 3:43 pm
Congress

ਕਾਂਗਰਸ ਵਫ਼ਦ ਵਲੋਂ ਮੁੱਖ ਮੰਤਰੀ ਰਿਹਾਇਸ਼ ‘ਤੇ ਧਰਨਾ ਦੇਣ ਤੋਂ ਬਾਅਦ CM ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 09 ਜੂਨ 2022: ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਮੁੱਖ ਮੰਤਰੀ ਰਿਹਾਇਸ਼ ਦੇ ਅੰਦਰ ਹੀ ਧਰਨਾ ਦੇ ਦਿੱਤਾ । ਇਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ.ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ ?”

congress