Vijay Singla

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਾਈਕੋਰਟ ‘ਚ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ 13 ਜੂਨ 2022: ਆਮ ਆਦਮੀ ਪਾਰਟੀ ਸਰਕਾਰ ਵਲੋਂ ਬਰਖਾਸਤ ਬਰਖਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ | ਇਸ ਪਟੀਸ਼ਨ ‘ਚ ਉਨ੍ਹਾਂ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਪਟੀਸ਼ਨ ‘ਚ ਕਿਹਾ ਹੈ ਕਿ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ। ਵਿਜੇ ਸਿੰਗਲਾ ਨੇ ਦੋਸ਼ ਲਾਇਆ ਕਿ ਵਿਰੋਧੀਆਂ ਵੱਲੋਂ ਜੋ ਵੁਆਇਸ ਰਿਕਾਰਡਿੰਗ ਜਾਰੀ ਕੀਤੀ ਗਈ ਹੈ ਉਹ ਆਵਾਜ਼ ਉਨ੍ਹਾਂ ਦੀ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਰਿਸ਼ਵਤ ਲਈ ਹੈ ।

ਡਾ. ਵਿਜੇ ਸਿੰਗਲਾ ਦੀ ਦਾਖਲ ਇਸ ਪਟੀਸ਼ਨ ‘ਤੇ ਹਾਈਕੋਰਟ ਜਲਦ ਹੀ ਸੁਣਵਾਈ ਕਰ ਸਕਦਾ ਹੈ | ਤੁਹਾਨੂੰ ਦੱਸ ਦੇਈਏ ਕਿ ਵਿਜੇ ਸਿੰਗਲਾ (Vijay Singla) ਨੂੰ 10 ਜੂਨ ਨੂੰ ਮੋਹਾਲੀ ਦੀ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਵਿਜੇ ਸਿੰਗਲਾ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ । ਫਿਲਹਾਲ ਵਿਜੇ ਸਿੰਗਲਾ ਰੋਪੜ ਜੇਲ੍ਹ ਵਿੱਚ ਬੰਦ ਹੈ |

Scroll to Top