ਚੰਡੀਗੜ੍ਹ 14 ਜੂਨ 2022: ਪੰਜਾਬ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)ਨੂੰ ਪੰਜਾਬ ਲਿਆਉਣ ਦੀ ਤਿਆਰੀ ‘ਚ ਹੈ | ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਦੀ ਮਾਨਸਾ ਪੁਲਿਸ ਟੀਮ ਦਿੱਲੀ ਪਹੁੰਚੀ | ਲਾਰੈਂਸ ਬਿਸ਼ਨੋਈ ਨੂੰ ਅਸਲਾ ਐਕਟ ਮਾਮਲੇ ‘ਚ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਦਿੱਲੀ ਪੁਲਿਸ ਵਲੋਂ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ । ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਿੱਲੀ ਦੀ ਅਦਾਲਤ ‘ਚ ਅਰਜ਼ੀ ਦੇ ਕੇ ਪੁੱਛਗੱਛ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਹੈ |
ਇਸ ਦੌਰਾਨ ਅਦਾਲਤ ‘ਚ ਦੋਵੇਂ ਧਿਰਾਂ ‘ਚ ਜੰਮ ਕੇ ਬਹਿਸ ਹੋਈ ਅਤੇ ਪੰਜਾਬ ਪੁਲਿਸ ਨੇ ਕਿਹਾ ਕਿ ਉਨ੍ਹਾਂ ਕੋਲ ਵੀਡੀਓ ਕੈਮਰਾ ਅਤੇ ਬੁਲੇਟ ਪਰੂਫ ਗੱਡੀ ਹੈ | ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ਵਲੋਂ ਮੰਗੀ ਕਸਟਡੀ ਦਾ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਲਾਰੈਂਸ ਦਾ ਐਨਕਾਊਂਟਰ ਹੋ ਸਕਦਾ ਹੈ |ਅਦਾਲਤ ਕੁਝ ਦੇਰ ਬਾਅਦ ਆਪਣਾ ਫੈਸਲਾ ਸੁਣਾਏਗੀ