ਚੰਡੀਗੜ੍ਹ 17 ਜੂਨ ਨਾ 2022: ਦਿੱਲੀ ਅਤੇ ਐਨਸੀਆਰ ਵਿੱਚ ਅੱਜ ਯਾਨੀ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ। ਜਿਸਦੇ ਚੱਲਦੇ ਦਿੱਲੀ ਦਾ ਮੌਸਮ ਸੁਹਾਵਣਾ ਹੋ ਗਿਆ ਹੈ। ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (The meteorological department) ਨੇ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਸਦੇ ਨਾਲ ਹੀ ਮੌਸਮ ਵਿਭਾਗ (IMD) ਨੇ ਕਿਹਾ ਕਿ ਇੱਕ ਤਾਜ਼ਾ ਪੱਛਮੀ ਗੜਬੜ ਅਤੇ ਪੂਰਬੀ ਤੇਜ਼ ਹਵਾਵਾਂ ਦੇ ਕਾਰਨ, ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਨਾਲ ਲੱਗਦੇ ਮੈਦਾਨੀ ਖੇਤਰਾਂ ਵਿੱਚ ਭਾਰੀ ਮੀਂਹ ਪਵੇਗਾ। ਇਸਦੇ ਨਾਲ ਹੀ ਅਗਲੇ ਪੰਜ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਨਾਲ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।