ਚੰਡੀਗੜ੍ਹ ,9 ਸਤੰਬਰ 2021 : ਉੱਤਰਾਖੰਡ ਦੀ ਰਾਜਪਾਲ ਬੇਬੀ ਰਾਣੀ ਮੌਰੀਆ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਡੇਢ ਦਿੱਤਾ ਹੈ | ਰਾਜ ਭਵਨ ਦੇ ਅਧਿਕਾਰੀ ਨੇ ਦੱਸਿਆ ਕਿ ਰਾਜਪਾਲ ਬੇਬੀ ਰਾਣੀ ਮੌਰੀਆ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ | ਰਾਣੀ ਮੌਰੀਆ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ | ਦੱਸਣਯੋਗ ਹੈ ਕਿ ਬੇਬੀ ਰਾਣੀ ਨੇ 26 ਅਗਸਤ 2018 ਨੂੰ ਉੱਤਰਾਖੰਡ ਦੀ ਰਾਜਪਾਲ ਵਜੋਂ ਸਹੁੰ ਚੁੱਕੀ ਸੀ | ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਉੱਤਰ ਪ੍ਰਦੇਸ਼ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਾ ਚਾਹੁੰਦੇ ਹਨ |
October 2, 2024 5:08 pm