Lawrence Bishnoi

ਸਿੱਧੂ ਮੂਸੇਵਾਲਾ ਕਤਲ ਮਾਮਲਾ : ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 27 ਜੂਨ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 21 ਜੂਨ 2022: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਬਿਸ਼ਨੋਈ ਨੂੰ ਵੱਡੀ ਸੁਰੱਖਿਆ ਹੇਠ ਖਰੜ ਤੋਂ ਮਾਨਸਾ ਵਿਖੇ ਲੈ ਕੇ ਆਈ ਅਤੇ ਸਿਵਲ ਹਸਪਤਾਲ ਮਾਨਸਾ ਵਿਖੇ ਮੈਡੀਕਲ ਜਾਂਚ ਕਰਵਾਉਣ ਤੋਂ ਬਾਅਦ ਉਸ ਨੂੰ 10 ਵਜੇ ਅਦਾਲਤ ‘ਚ ਪੇਸ਼ ਕੀਤਾ ਗਿਆ |

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਮੂਸੇਵਾਲਾ ਦੀ ਹੱਤਿਆ ਦਾ ਸਾਜ਼ਿਸ਼ਘਾੜਾ ਐਲਾਨ ਚੁੱਕੀ ਹੈ ਅਤੇ ਪੰਜਾਬ ਪੁਲਿਸ ਵਲੋਂ 6 ਦਿਨਾਂ ਦੇ ਰਿਮਾਂਡ ਦੌਰਾਨ ਅਹਿਮ ਪੁੱਛ-ਗਿੱਛ ਕਰ ਕੇ ਕਈ ਗੈਂਗਸਟਰਾਂ ਤੇ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਉਸ ਨੂੰ 27 ਜੂਨ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਪੁਲਿਸ ਲਾਰੈਂਸ ਨੂੰ ਲੈ ਕੇ ਖਰੜ ਲਈ ਰਵਾਨਾ ਹੋ ਚੁੱਕੀ ਹੈ ।

Scroll to Top