Manish Sisodia

ਗੁਹਾਟੀ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਭੇਜਿਆ ਨੋਟਿਸ

ਚੰਡੀਗੜ੍ਹ 22 ਜੂਨ 2022: ਗੁਹਾਟੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵ ਸਰਮਾ ਦੀ ਪਤਨੀ ਰਿੰਕੀ ਭੂਈਆਂ ਸਰਮਾ ਦੁਆਰਾ ਦਾਇਰ ਮਾਣਹਾਨੀ ਦੇ ਮੁਕੱਦਮੇ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਰਿੰਕੀ ਭੂਈਆਂ ਸਰਮਾ ਨੇ ਮਨੀਸ਼ ਸਿਸੋਦੀਆ ਦੇ ਖਿਲਾਫ ਉਸ ਦੇ ਬਿਆਨ ਲਈ 100 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ ਕਿ ਕੋਵਿਡ -19 ਮਹਾਂਮਾਰੀ ਦੌਰਾਨ ਪੀਪੀਈ ਕਿੱਟਾਂ ਵੱਧ ਕੀਮਤ ‘ਤੇ ਦਿੱਤੀਆਂ ਜਾ ਰਹੀਆਂ ਸਨ।

ਸਰਮਾ ਦੇ ਵਕੀਲ ਪਦਮਧਰ ਨਾਇਕ ਨੇ ਕਿਹਾ, ”ਇਹ ਮਾਮਲਾ ਬੁੱਧਵਾਰ ਨੂੰ ਸੁਣਵਾਈ ਲਈ ਆਇਆ, ਜਿਸ ਤੋਂ ਬਾਅਦ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਸੁਣਵਾਈ ਦੀ ਅਗਲੀ ਤਾਰੀਖ 25 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ, “ਸੁਣਵਾਈ ਵਾਲੇ ਦਿਨ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਵਿਅਕਤੀਗਤ ਤੌਰ ‘ਤੇ ਜਾਂ ਆਪਣੇ ਵਕੀਲ ਰਾਹੀਂ ਪੇਸ਼ ਹੋਣਾ ਪਵੇਗਾ ਅਤੇ ਮੁਕੱਦਮੇ ਸਬੰਧੀ ਆਪਣਾ ਲਿਖਤੀ ਬਿਆਨ ਦੇਣਾ ਹੋਵੇਗਾ।”

ਸਿਸੋਦੀਆ ਨੇ ਮੀਡੀਆ ‘ਚ ਆਈ ਇਕ ਖ਼ਬਰ ਦਾ ਜ਼ਿਕਰ ਕਰਦੇ ਹੋਏ ਪੱਤਰਕਾਰਾਂ ਨੂੰ ਕਿਹਾ ਸੀ ਕਿ ਇਕ ਪਾਸੇ ਆਸਾਮ ਸਰਕਾਰ ਨੇ ਹੋਰ ਕੰਪਨੀਆਂ ਤੋਂ 600 ਰੁਪਏ ‘ਚ ਨਿੱਜੀ ਸੁਰੱਖਿਆ ਉਪਕਰਣ (ਪੀ.ਪੀ.ਈ.) ਕਿਟ ਖਰੀਦੀਆਂ ਤਾਂ ਦੂਜੇ ਪਾਸੇ ਸਰਮਾ ਨੇ ਆਪਣੀ ਪਤਨੀ ਅਤੇ ਪੁੱਤਰ ਦੇ ਵਪਾਰਕ ਹਿੱਸੇਦਾਰਾਂ ਦੀਆਂ ਕੰਪਨੀਆਂ ਨੂੰ 990 ਰੁਪਏ ਦੇ ਹਿਸਾਬ ਨਾਲ ਪੀ.ਪੀ.ਈ. ਕਿਟ ਦੀ ਸਪਲਾਈ ਦੇ ਆਰਡਰ ਦਿੱਤੇ ਸਨ।

Scroll to Top