ਪੰਜਾਬ ਵਿਧਾਨ ਸਭਾ

ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਦੀ ਹੋਈ ਚੋਣ

ਚੰਡੀਗੜ੍ਹ, 23 ਜੂਨ 2022 : ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ |ਜਿਸ ‘ਚ ਸੀਨੀਅਰ ਪੱਤਰਕਾਰ ਨਰੇਸ਼ ਸ਼ਰਮਾ ਨੂੰ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਪੱਤਰਕਾਰ ਹਰੀਸ਼ ਚੰਦਰ ਬਾਗਾਂਵਾਲਾ ਨੂੰ ਸੈਕਟਰੀ ਅਤੇ ਪੱਤਰਕਾਰ ਰਮਨਜੀਤ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਰਹੇ । ਇਸ ਚੋਣ ਲਈ ਵਿਧਾਨ ਸਭਾ ਸਕੱਤਰੇਤ ਵਿਖੇ ਬੈਠਕ ਕੀਤੀ ਗਈ, ਬੈਠਕ ‘ਚ ਪ੍ਰੈਸ ਗੈਲਰੀ ਕਮੇਟੀ ਦੇ 28 ਮੈਂਬਰਾਂ ‘ਚੋ 24 ਮੈਂਬਰ ਹਾਜ਼ਰ ਰਹੇ, ਜਿਨ੍ਹਾਂ ਦੀ ਸਰਬਸੰਮਤੀ ਨਾਲ ਇਨ੍ਹਾਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ |

Scroll to Top