ਚੰਡੀਗੜ੍ਹ 27 ਜੂਨ 2022: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਈਏਐਸ ਸੰਜੇ ਪੋਪਲੀ (IAS Sanjay Popli) ਦੇ ਪੁੱਤਰ ਕਾਰਤਿਕ ਪੋਪਲੀ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਏ.ਡੀ.ਸੀ, ਕਾਰਤਿਕ ਦਾ ਪਰਿਵਾਰ ਅਤੇ ਰਿਸ਼ਤੇਦਾਰ ਉੱਥੇ ਮੌਜੂਦ ਹਨ ।
ਜਿਕਰਯੋਗ ਹੈ ਕਿ ਮੈਡੀਕਲ ਬੋਰਡ ਏਡੀਸੀ ਦੀ ਨਿਗਰਾਨੀ ਹੇਠ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ । ਇਸ ਦੇ ਨਾਲ ਹੀ ਇਸ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਮੰਗ ਕਾਰਨ ਕਾਰਤਿਕ ਦਾ ਸੈਕਟਰ 16 ਦੇ ਹਸਪਤਾਲ ਦੀ ਬਜਾਏ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ।
ਜਿਕਰਯੋਗ ਹੈ ਕਿ ਸ਼ਨੀਵਾਰ ਦੁਪਹਿਰ ਕਰੀਬ 1.45 ਵਜੇ ਪੰਜਾਬ ਵਿਜੀਲੈਂਸ ਦੀ ਛਾਪੇਮਾਰੀ ਦੌਰਾਨ ਗੋਲੀ ਲੱਗਣ ਕਾਰਨ ਕਾਰਤਿਕ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਨੇ ਵਿਜੀਲੈਂਸ ਦੀ ਟੀਮ ਤੇ ਗੰਭੀਰ ਇਲਜ਼ਾਮ ਲਗਾਏ ਸਨ। ਹੁਣ ਪੋਸਟਮਾਰਟਮ ‘ਚ ਸਪੱਸ਼ਟ ਹੋਵੇਗਾ ਕਿ ਇਹ ਕਤਲ ਸੀ ਜਾਂ ਖੁਦਕੁਸ਼ੀ। ਜਾਣਕਾਰੀ ਅਨੁਸਾਰ ਪੋਸਟਮਾਰਟਮ ਵਿੱਚ ਫੋਰੈਂਸਿਕ ਮਾਹਿਰ ਵੀ ਸ਼ਾਮਲ ਹੋ ਗਏ ਹਨ।