Som Prakash

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦੀ ਕੀਤੀ ਜਾ ਰਹੀ ਸੀ ਰੇਕੀ, ਪਾਰਕ ‘ਚੋਂ ਮਿਲਿਆ ਘਰ ਦਾ ਨਕਸ਼ਾ

ਚੰਡੀਗੜ੍ਹ 02 ਜੁਲਾਈ 2022: ਬੀਤੇ ਦਿਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਧਮਕੀ ਭਰੀ ਚਿੱਠੀ ਮਿਲੀ ਸੀ | ਇਸ ਮਾਮਲੇ ਨੂੰ ਲੈ ਕੇ ਹੁਣ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਘਰ ਦੀ ਰੇਕੀ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਦੇ ਘਰ ਦੇ ਕੋਲ ਨਕਸ਼ਾ ਮਿਲਿਆ ਹੈ, ਜੋ ਮੰਤਰੀ ਸੋਮ ਪ੍ਰਕਾਸ਼ ਦੇ ਹੀ ਘਰ ਦਾ ਹੈ। ਇਸ ਨਕਸ਼ੇ ਵਿੱਚ ਉਨ੍ਹਾਂ ਦੇ ਘਰ ਦਾ ਪੂਰਾ ਬਲੂਪ੍ਰਿੰਟ ਤਿਆਰ ਕੀਤਾ ਗਿਆ ਹੈ। ਉਹਨਾਂ ਦੀ ਸੁਰੱਖਿਆ ਕਿੱਥੇ ਰਹਿੰਦੀ ਹੈ, ਇਹ ਵੀ ਦੱਸਿਆ ਗਿਆ ਹੈ। ਇਹ ਨਕਸ਼ਾ ਘਰ ਦੇ ਨੇੜੇ ਪਾਰਕ ਵਿੱਚ ਪਿਆ ਮਿਲਿਆ ਸੀ। ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਤੁਰੰਤ ਇਸ ਦੀ ਸੂਚਨਾ ਪੰਜਾਬ ਪੁਲਿਸ ਦੇ ਡੀ.ਜੀ.ਪੀ.ਨੂੰ ਦੇ ਦਿੱਤੀ ਹੈ। ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Scroll to Top