ਗੁਜਰਾਤ ਦੇ ਮੁੱਖ ਮੰਤਰੀ

ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ ,11 ਸਤੰਬਰ 2021 : ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਸ਼ਨੀਵਾਰ ਨੂੰ ਰਾਜ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜੋ ਦਸੰਬਰ 2022 ਵਿੱਚ ਹੋਣ ਜਾ ਰਹੀਆਂ ਹਨ। ਰੂਪਾਨੀ ਨੇ ਗਾਂਧੀਨਗਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ, ਪਰ ਉਨ੍ਹਾਂ ਅਹੁਦਾ ਛੱਡਣ ਦਾ ਕਾਰਨ ਨਹੀਂ ਦੱਸਿਆ |ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪਿਆ।

ਰੂਪਾਨੀ ਨੇ ਕਿਹਾ “ਮੈਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਭਾਜਪਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਕਾਰਜਕਾਲ ਦੇ ਦੌਰਾਨ, ਮੈਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਰਾਜ ਦੇ ਵਿਕਾਸ ਵਿੱਚ ਵਾਧਾ ਕਰਨ ਦਾ ਮੌਕਾ ਮਿਲਿਆ |”

ਇਸ ਸਾਲ, ਰੁਪਾਣੀ ਅਹੁਦਾ ਛੱਡਣ ਵਾਲੇ ਚੌਥੇ ਭਾਜਪਾ ਮੁੱਖ ਮੰਤਰੀ ਹਨ। ਜੁਲਾਈ ਵਿੱਚ, ਬੀਐਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉੱਤਰਾਖੰਡ ਵਿੱਚ ਤ੍ਰਿਵੇਂਦਰ ਰਾਵਤ ਦੀ ਥਾਂ ਲੈਣ ਤੋਂ ਬਾਅਦ ਤੀਰਥ ਸਿੰਘ ਰਾਵਤ ਨੇ ਅਸਤੀਫਾ ਦੇ ਦਿੱਤਾ।

ਰੂਪਾਨੀ ਨੇ ਦਸੰਬਰ 2017 ਵਿੱਚ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

Scroll to Top