ਚੰਡੀਗੜ੍ਹ 04 ਜੂਨ 2022: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲਕਾਂਡ ‘ਚ ਸ਼ਾਮਲ ਇੱਕ ਹੋਰ ਸ਼ੂਟਰ ਅੰਕਿਤ ਸਿਰਸਾ ਅਤੇ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਚੱਲਦੇ ਦਿੱਲੀ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ । ਇਸਨ ਦੌਰਾਨ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਮੁਲਜਮਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਮੁਤਾਬਕ ਅੰਕਿਤ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇਕ ਹੈ | ਜਿਸਨੇ ਸਿੱਧੂ ‘ਤੇ ਫਾਇਰਿੰਗ ਕੀਤੀ | ਇਸਦੇ ਨਾਲ ਹੀ ਸਚਿਨ ਭਿਵਾਨੀ ‘ਤੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਦਾ ਦੋਸ ਲਗਾਇਆ ਹੈ | ਦੂਜੇ ਪਾਸੇ ਰਾਜਸਥਾਨ ਦੀ ਦੂਜੇ ਪਾਸੇ ਰਾਜਸਥਾਨ ਦੀ ਚੁਰੂ ਪੁਲਿਸ ਮੁਲਜ਼ਮ ਸ਼ੂਟਰ ਅੰਕਿਤ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਹੈ, ਪੁਲਿਸ ਮੁਤਾਬਕ ਅੰਕਿਤ ਦੇ ਖਿਲਾਫ ਚੁਰੂ ‘ਚ ਦੋ ਜਣਿਆਂ ਦੇ ਕਤਲ ਦਾ ਮਾਮਲਾ ਦਰਜ ਹੈ |