Punjab Cabinet

ਮਾਨ ਸਰਕਾਰ ਨੇ ਨਵੇਂ-ਪੁਰਾਣੇ ਮੰਤਰੀਆਂ ‘ਚ ਕੀਤੀ ਵਿਭਾਗਾਂ ਦੀ ਵੰਡ

ਚੰਡੀਗੜ੍ਹ 05 ਜੂਨ 2022: ਬੀਤੇ ਦਿਨ ਪੰਜਾਬ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ। ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਕੀਤੀ ਗਈ ਹੈ | ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। ਇਨ੍ਹਾਂ ‘ਚ ਅਮਨ ਅਰੋੜਾ (ਵਿਧਾਇਕ ਸੁਨਾਮ) ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ, ਅਨਮੋਲ ਗਗਨ ਮਾਨ (ਵਿਧਾਇਕ ਖਰੜ) ਨੂੰ ਸੈਰ ਸਪਾਟਾ ਮੰਤਰੀ, ਚੇਤਨ ਸਿੰਘ ਜੌੜਾਮਾਜਰਾ (ਵਿਧਾਇਕ ਸਮਾਣਾ) ਨੂੰ ਸਿਹਤ ਵਿਭਾਗ, ਇੰਦਰਬੀਰ ਸਿੰਘ ਨਿੱਝਰ (ਵਿਧਾਇਕ ਅੰਮ੍ਰਿਤਸਰ ਦੱਖਣੀ) ਨੂੰ ਲੋਕਲ ਬਾਡੀ ਮੰਤਰੀ ਅਤੇ ਫੌਜਾ ਸਿੰਘ (ਵਿਧਾਇਕ ਗੁਰੂ ਹਰਸਹਾਏ) ਨੂੰ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ |

The Mann government

 

Scroll to Top