Valmiki community

ਵਾਲਮੀਕੀ ਸਮਾਜ ਦੇ ਲੋਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭਗਵੰਤ ਮਾਨ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ 05 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਨਜ਼ਦੀਕ ਸਥਿਤ ਵਾਲਮੀਕੀ ਤੀਰਥ (Valmiki Tirath)ਵਿਖੇ ਪਹੁੰਚੇ ਅਤੇ ਮੱਥਾ ਟੇਕਿਆ | ਇਸ ਦੌਰਾਨ ਭਗਵੰਤ ਮਾਨ ਦਾ ਵਾਲਮੀਕੀ ਸਮਾਜ (Valmiki community) ਦੇ ਨੇਤਾ ਅਤੇ ਲੋਕਾਂ ਵਲੋਂ ਸਵਾਗਤ ਕੀਤਾ | ਇਸ ਮੌਕੇ ਵਾਲਮੀਕੀ ਸਮਾਜ ਦੇ ਲੋਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਇਕ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਭਗਵੰਤ ਸਿੰਘ ਮਾਨ ਵੱਲੋਂ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਉੱਥੇ ਹੀ ਅੱਜ ਵਾਲਮੀਕਿ ਸਮਾਜ ਦੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਜਿੱਥੇ ਭਗਵੰਤ ਸਿੰਘ ਮਾਨ ਵਿਸ਼ੇਸ ਤੌਰ ‘ਤੇ ਪਹੁੰਚੇ |

ਉਥੇ ਵਾਲਮੀਕੀ ਸਮਾਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਭਗਵੰਤ ਸਿੰਘ ਮਾਨ ਦਾ ਇਥੇ ਪਹੁੰਚਣ ਤੇ ਧੰਨਵਾਦ ਕਰਦੇ ਹਨ ਅਤੇ ਇਸ ਮੰਦਿਰ ਦੇ ਵਿੱਚ ਕਈ ਮੁਸ਼ਕਲਾਂ ਹਨ, ਜਿਨ੍ਹਾਂ ਸੰਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਇਸ ਦੀ ਜਲਦ ਤੋਂ ਜਲਦ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ

Scroll to Top