INS Vikrant

ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਜਲ ਸੈਨਾ ‘ਚ ਸ਼ਾਮਲ ਕੀਤਾ ਜਾਵੇਗਾ INS ਵਿਕਰਾਂਤ

ਚੰਡੀਗੜ੍ਹ 05 ਜੁਲਾਈ 2022: ਸਵਦੇਸ਼ੀ ਏਅਰਕ੍ਰਾਫਟ ਕੈਰੀਅਰ INS ਵਿਕਰਾਂਤ (INS Vikrant) ਨੂੰ ਜਲਦ ਹੀ ਭਾਰਤੀ ਨੇਵੀ ‘ਚ ਸ਼ਾਮਲ ਕੀਤਾ ਜਾਵੇਗਾ | ਇਸ ਨਾਲ ਭਾਰਤੀ ਜਲ ਸੈਨਾ ਨੂੰ ਮਜਬੂਤੀ ਮਿਲੇਗੀ | ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਰਾਸ਼ਟਰ ਨੂੰ ਸਮਰਪਿਤ ਕੀਤਾ ਜਾਵੇਗਾ।

ਜਲ ਸੈਨਾ ਦੇ ਵਾਈਸ ਚੀਫ਼ ਵਾਈਸ ਐਡਮਿਰਲ ਐਸਐਨ ਘੋਰਮਡੇ (Satish Namdeo Ghormade) ਨੇ ਮੰਗਲਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਵਦੇਸ਼ੀ ਜਹਾਜ਼ ਕੈਰੀਅਰ ਆਈਐਨਐਸ ਵਿਕਰਾਂਤ ਨੂੰ ਜਲ ਸੈਨਾ ਦੇ ਬੇੜੇ ਵਿੱਚ ਸ਼ਾਮਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸਨੂੰ ਅਗਲੇ ਮਹੀਨੇ ‘ਆਜ਼ਾਦੀ ਦੇ ਅੰਮ੍ਰਿਤ ਮਹੋਤਸਵ’ ਦੌਰਾਨ ਲਾਂਚ ਕੀਤਾ ਜਾਵੇਗਾ। ਨੂੰ ਜਲ ਸੈਨਾ ਦੇ ਬੇੜੇ ‘ਚ ਸ਼ਾਮਲ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਏਅਰਕ੍ਰਾਫਟ ਕੈਰੀਅਰ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਆਈਐਨਐਸ ਵਿਕਰਾਂਤ ਦੇ ਸਾਰੇ ਜ਼ਰੂਰੀ ਟੈਸਟ ਪੂਰੇ ਕਰ ਲਏ ਗਏ ਹਨ। ਵਾਈਸ ਐਡਮਿਰਲ ਘੋਰਮਡੇ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ ਮਨਾਏ ਜਾ ਰਹੇ ‘ਅਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਹਿੱਸੇ ਵਜੋਂ ਜਲ ਸੈਨਾ ਵੱਲੋਂ ਅਗਲੇ ਇੱਕ ਸਾਲ ਦੌਰਾਨ 75 ਨਵੀਆਂ ਸਵਦੇਸ਼ੀ ਤਕਨੀਕਾਂ ਅਤੇ ਉਤਪਾਦਾਂ ਨੂੰ ਵਿਕਸਤ ਕਰਕੇ ਜਲ ਸੈਨਾ ਵਿੱਚ ਸ਼ਾਮਲ ਕਰਨ ਦੀ ਯੋਜਨਾ ਬਣਾਈ ਜਾਵੇਗੀ।

Scroll to Top