ਚੰਡੀਗੜ੍ਹ 07 ਜੁਲਾਈ 2022: ਮੋਗਾ (Moga) ਦੀ ਅਦਾਲਤ ਵਲੋਂ ਪਿੰਡ ਮੱਲਕੇ ’ਚ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਪਹਿਲਾ ਫੈਸਲਾ ਸਾਹਮਣੇ ਆਇਆ ਹੈ | ਅਦਾਲਤ ਨੇ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਪੰਜ-ਪੰਜ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ| ਦੋ ਡੇਰਾ ਪ੍ਰੇਮੀ ਨੂੰ ਇਸ ਮਾਮਲੇ ‘ਚ ਬਰੀ ਕੀਤਾ ਗਿਆ ਹੈ |
ਜਿਕਰਯੋਗ ਹੈ ਕਿ ਸਾਲ 2015 ’ਚ ਕੁਝ ਡੇਰਾ ਪ੍ਰੇਮੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪਾੜ ਕੇ ਗਲੀਆਂ ’ਚ ਖਿਲਾਰਿਆ ਗਿਆ ਸੀ, ਜਿਸ ਤੋਂ ਬਾਅਦ ਪਿੰਡ ਦੇ ਇਲਾਕੇ ਦੀ ਸੰਗਤ ਵੱਲੋਂ ਇਸ ਸਬੰਧ ’ਚ ਮਾਮਲਾ ਦਰਜ ਕਰਵਾਇਆ ਗਿਆ । ਇਸ ਮਾਮਲੇ ‘ਚ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਏ ਹੈ |