Sukhpal Khaira

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੁਖਪਾਲ ਖਹਿਰਾ, ਵਿਜੇ ਸਿੰਗਲਾ ਦੀ ਜ਼ਮਾਨਤ ‘ਤੇ ਮਾਨ ਸਰਕਾਰ ਨੂੰ ਘੇਰਿਆ

ਮਾਨਸਾ 08 ਜੁਲਾਈ 2022: ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਮਰਹੂਮ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇਵਾਲਾ ਨੂੰ ਕੌਮ ਦਾ ਗਹਿਣਾ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਸਰਕਾਰ ਦੇ ਮੂੰਹ ਤੇ ਚਪੇੜ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਲੋਕ ਸਭਾ ਚੋਣਾਂ ਲਈ ਡਾ. ਵਿਜੈ ਇੰਗਲਾ ਨੂੰ ਬਲੀ ਦਾ ਬਕਰਾ ਬਣਾਇਆ ਗਿਆ ਸੀ।

ਇਸਦੇ ਨਾਲ ਹੀ ਖਹਿਰਾ ਨੇ ਕਿਹਾ ਕਿ ਸਾਡਾ ਦਿਲ ਕਰਦਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ ਜਾਵੇ ਕਿਉਂਕਿ ਇਹ ਪਰਿਵਾਰ ਲਈ ਇੱਕ ਬਹੁਤ ਗਹਿਰਾ ਜਖ਼ਮ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਚਲੇ ਜਾਣਾ ਨਾ ਕੇਵਲ ਪਰਿਵਾਰ ਬਲਕਿ ਸਮੁੱਚੇ ਸੂਬੇ ਅਤੇ ਕੌਮ ਲਈ ਦੁੱਖ ਦੀ ਗੱਲ ਹੈ। ਉਹਨਾਂ ਕਿਹਾ ਕਿ ਸੁਭਦੀਪ ਸਿੰਘ ਸਿੱਧੂ ਮੁਸੇਵਾਲਾ ਕੋਮ ਦਾ ਇਕ ਕੀਮਤੀ ਗਹਿਣਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੇ ਐੱਸਵਾਈਐੱਲ ਗਾਣੇ ਰਾਹੀਂ ਅਜਿਹਾ ਸੁਨੇਹਾ ਦਿੱਤਾ ਹੈ, ਜੋ ਪਿਛਲੇ ਕਈ ਦਹਾਕਿਆਂ ਵਿੱਚ ਸਾਡੇ ਲੀਡਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪੁੱਤਰ ਰੋਜ਼ਾਨਾ ਨਹੀਂ ਜੰਮਦੇ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਣਾ।

ਸੁਖਪਾਲ ਖਹਿਰਾ (Sukhpal Khaira) ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿਚ ਹਾਲੇ ਵੀ ਕੁਝ ਸ਼ੰਕਾ ਹੈ ਕਿਉਂਕਿ ਹਾਲੇ ਤੱਕ ਅਸਲ ਦੋਸ਼ੀ ਨਹੀਂ ਫੜੇ ਗਏ ਅਤੇ ਪਰਿਵਾਰ ਦੇ ਹਿਰਦੇ ਉਸ ਦਿਨ ਸ਼ਾਂਤ ਹੋਣਗੇ ਜਦੋਂ ਅਸਲ ਕਾਤਲਾਂ ਨੂੰ ਸਰਕਾਰ ਹਥਿਆਰਾ ਸਮੇਤ ਗ੍ਰਿਫਤਾਰ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਨੂੰ 39 ਦਿਨ ਬੀਤ ਗਏ ਹਨ ਪਰ ਅਸਲ ਕਾਤਲ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੀ ਜਮਾਨਤ ਤੇ ਸੰਭਾਲ ਸਿਮਰਨ ਕੀ ਹੈ ਡਾਕਟਰ ਭਜਨ ਸਿੰਘ ਨੂੰ ਸਰਕਾਰ ਵੱਲੋਂ ਬਲੀ ਦਾ ਬੱਕਰਾ ਬਣਾਇਆ ਗਿਆ ਸੀ ਕਿਉਂਕਿ ਸਰਕਾਰ ਸੰਗਰੂਰ ਜਿਮਨੀ ਚੋਣਾਂ ਵਿੱਚ ਫੇਲ ਹੁੰਦੀ ਦਿਖਾਈ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੋਈ ਵੀ ਆਡੀਓ ਨਹੀਂ ਹੈ ਅਤੇ ਸਰਕਾਰ ਵੱਲੋਂ ਡਾ ਵਿਜੈ ਸਿੰਗਲਾ ਦਾ ਕਰਿਅਰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤਰ੍ਹਾਂ ਸੁੱਚਾ ਸਿੰਘ ਛੋਟੇਪੁਰ ਨਾਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਇਹ ਜ਼ਮਾਨਤ ਸਰਕਾਰ ਦੇ ਮੂੰਹ ਤੇ ਇੱਕ ਚਪੇੜ ਹੈ।

Scroll to Top