ਚੰਡੀਗੜ੍ਹ 09 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਤਰਜ਼ ‘ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕਰਨ ਦੀ ਮੰਗ ਕੀਤੀ ਹੈ | ਇਸ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਆਪਣੀ ਪ੍ਰਤੀਕਿਰਿਆ ਦਿੱਤੀ |
ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਾਹਬ, ਅਜਿਹੀਆਂ ਬੇਲੋੜੀਆਂ ਮੰਗਾਂ ਉਠਾ ਕੇ ਸੂਬੇ ਦੇ ਹੱਕ ਹਰਿਆਣਾ ਨੂੰ ਨਾ ਸੌਂਪ ਦਿਓ। ਪੰਜਾਬ ਦੀ ਆਪਣੀ ਵਿਧਾਨ ਸਭਾ ਤੇ ਹਾਈਕੋਰਟ ਹੈ। ਇਸਦੇ ਨਾਲ ਹੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀ ਆਪਣਾ ਟਵੀਟ ਵਾਪਸ ਲਓ।