Vijay Mallya

ਸੁਪਰੀਮ ਕੋਰਟ ਵਲੋਂ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਮਾਣਹਾਨੀ ਮਾਮਲੇ ‘ਚ ਚਾਰ ਮਹੀਨੇ ਦੀ ਸਜ਼ਾ

ਚੰਡੀਗੜ੍ਹ 11 ਜੁਲਾਈ 2022: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਗੌੜੇ ਕਾਰੋਬਾਰੀ ਵਿਜੇ ਮਾਲਿਆ (Vijay Mallya) ਨੂੰ ਮਾਣਹਾਨੀ ਮਾਮਲੇ ‘ਚ ਸਜ਼ਾ ਸੁਣਾਈ ਹੈ। ਇਸ ਤਹਿਤ ਮਾਲਿਆ ਨੂੰ ਚਾਰ ਮਹੀਨੇ ਦੀ ਜੇਲ੍ਹ ਅਤੇ 2000 ਰੁਪਏ ਜੁਰਮਾਨਾ ਭਰਨਾ ਹੋਵੇਗਾ। ਇਸ ਦੇ ਨਾਲ ਹੀ ਅਦਾਲਤ ਨੇ ਮਾਲਿਆ ਨੂੰ ਚਾਰ ਹਫ਼ਤਿਆਂ ਦੇ ਅੰਦਰ ਵਿਆਜ ਸਮੇਤ 4 ਕਰੋੜ ਡਾਲਰ (40 ਮਿਲੀਅਨ) ਦੀ ਰਕਮ ਜਮ੍ਹਾਂ ਕਰਾਉਣ ਦਾ ਵੀ ਹੁਕਮ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਯੂਯੂ ਲਲਿਤ, ਰਵਿੰਦਰ ਐਸ ਭੱਟ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੇ ਕੀਤੀ। 10 ਮਾਰਚ ਨੂੰ ਅਦਾਲਤ ਨੇ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Scroll to Top