ਚੰਡੀਗੜ੍ਹ 11 ਜੁਲਾਈ 2022: ਅਮ੍ਰਿਤਸਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆਂ (Jaggu Bhagwanpuria) ਨੂੰ ਬਿਆਸ ਦੀ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਕਿ ਅਦਾਲਤ ਨੇ ਭਗਵਾਨਪੁਰੀਆਂ ਦਾ 6 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਆਸ ਥਾਣੇ ‘ਚ ਦਰਜ ਇਰਾਦਾ ਕਤਲ ਤੇ ਗੈਂਗਸਟਰ ਸ਼ੁਭਮਪ੍ਰੀਤ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਦਾ ਮਾਮਲਾ ਦਰਜ਼ ਹੈ |
ਜਿਕਰਯੋਗ ਹੈ ਕਿ ਪੁਲਿਸ ਵਲੋਂ ਅਦਾਲਤ ‘ਚ ਦੱਸ ਦਿਨਾਂ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ 6 ਦਿਨਾਂ ਦਿੱਤਾ | ਹੁਣ ਅੰਮ੍ਰਿਤਸਰ ਦਿਹਾਤੀ ਪੁਲਸ ਜੱਗੂ ਦਾ ਰਿਮਾਂਡ ਹਾਸਲ ਕਰਕੇ ਬਿਆਸ ਵਿਖੇ ਦਰਜ ਮਾਮਲੇ ‘ਚ ਪੁੱਛਗਿੱਛ ਕਰੇਗੀ | ਪੇਸ਼ੀ ਦੌਰਾਨ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਸਨ | ਇਸਦੇ ਨਾਲ ਹੀ ਹੁਣ ਭਗਵਾਨਪੁਰੀਆ ਨੂੰ 17 ਜੁਲਾਈ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ।
ਮਾਨਸਾ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ । ਇਸ ਦੌਰਾਨ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਟਰਾਂਜ਼ਿਟ ਰਿਮਾਂਡ ਦਿੱਤਾ |