ਚੰਡੀਗੜ੍ਹ 13 ਜੁਲਾਈ 2022: ਦੇਸ਼ ਵਿੱਚ ਨਵੇਂ ਸਿਰੇ ਤੋਂ ਵਧ ਰਹੇ ਕੋਰੋਨਾ ਸੰਕਰਮਣ ਦੇ ਵਿਚਕਾਰ ਭਾਰਤ ਸਰਕਾਰ ਨੇ 18-59 ਸਾਲ ਦੀ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ ਵੈਕਸੀਨ (Covid Vaccine) ਦੀ ਮੁਫ਼ਤ ਸਾਵਧਾਨੀ ਡੋਜ਼ ਦੇਣ ਦਾ ਫੈਸਲਾ ਕੀਤਾ ਹੈ। ਦੇਸ਼ ‘ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜਰ 15 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ 75 ਦਿਨਾਂ ਮੁਹਿੰਮ ਤਹਿਤ ਸਰਕਾਰੀ ਟੀਕਾਕਰਨ ਕੇਂਦਰਾਂ ‘ਤੇ ਕੋਵਿਡ ਵੈਕਸੀਨ ਦੀਆਂ ਵਾਧੂ ਖੁਰਾਕਾਂ ਮੁਫ਼ਤ ਦਿੱਤੀਆਂ ਜਾਣਗੀਆਂ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ, ਸਰਕਾਰ ਨੇ ਕੋਵਿਡ ਦੀ ਸਾਵਧਾਨੀ ਦੀ ਖੁਰਾਕ ਨੂੰ ਉਤਸ਼ਾਹਿਤ ਕਰਨ ਲਈ ਇਸ ਮੁਹਿੰਮ ਨੂੰ ਅੰਮ੍ਰਿਤ ਮਹੋਤਸਵ ਦੇ ਰੂਪ ਵਿੱਚ ਚਲਾਉਣ ਦਾ ਫੈਸਲਾ ਕੀਤਾ ਹੈ। ਅਸੀਂ ਅਗਲੇ 75 ਦਿਨਾਂ ਵਿੱਚ ਇਸ ਮੁਹਿੰਮ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਾਂਗੇ।