Daljit Singh Gilzia

ਅਦਾਲਤ ਨੇ ਦਲਜੀਤ ਸਿੰਘ ਗਿਲਜੀਆ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 14 ਜੁਲਾਈ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ (Daljit Singh Gilzia) ਨੂੰ ਕੱਲ੍ਹ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ | ਇਸਦੇ ਚੱਲਦੇ ਅੱਜ ਵਿਜੀਲੈਂਸ ਬਿਊਰੋ ਵਲੋਂ ਦਲਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਮੋਹਾਲੀ ਦੀ ਅਦਾਲਤ ਨੇ ਦਲਜੀਤ ਸਿੰਘ ਗਿਲਜੀਆ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਦਲਜੀਤ ਸਿੰਘ ਗਿਲਜੀਆ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡ ਖਰੀਦਣ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ, ਹਾਈਵੇਅ ਨੇੜੇ ਸੜਕਾਂ ਬਣਾਉਣ ਲਈ ਵਪਾਰਕ ਅਦਾਰਿਆਂ ਨੂੰ ਐਨਓਸੀ ਦੇਣ ਸਮੇਤ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ |

Scroll to Top