singer Bhupinder Singh

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗਾਇਕ ਭੁਪਿੰਦਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 19 ਜੁਲਾਈ 2022: ਬੀਤੀ ਰਾਤ ਨਾਮੀ ਗਾਇਕ ਭੁਪਿੰਦਰ ਸਿੰਘ (Bhupinder Singh) ਦਾ ਮੁੰਬਈ ਵਿਖੇ ਦੇਹਾਂਤ ਹੋ ਗਿਆ | ਭੁਪਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਕਈ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਦੇਸ਼ ਦੇ ਨਾਮੀ ਗਾਇਕਾਂ ‘ਚ ਸ਼ੁਮਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਮਪਲ ਭੁਪਿੰਦਰ ਸਿੰਘ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ..

ਭੁਪਿੰਦਰ ਸਿੰਘ ਜੀ ਦੀ ਆਵਾਜ਼-ਗਜ਼ਲਾਂ ਸਦਾ ਸੰਗੀਤ ਮੰਚ ਨਾਲ ਜੁੜੇ ਹੋਏ ਲੋਕਾਂ ਦੇ ਮਨਾਂ ‘ਚ ਅਮਰ ਰਹਿਣਗੀਆਂ..ਪਰਮਾਤਮਾ ਦੇ ਚਰਨਾਂ ‘ਚ ਅਰਦਾਸ..ਵਿੱਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ਣ..

singer Bhupinder Singh

Scroll to Top