ਚੰਡੀਗੜ੍ਹ 25 ਜੁਲਾਈ 2022: ਦ੍ਰੋਪਦੀ ਮੁਰਮੂ (Draupadi Murmu) ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੰਸਦ ਦੇ ਸੈਂਟਰਲ ਹਾਲ ਵਿਚ ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।ਰਾਸ਼ਟਰਪਤੀ ਮੁਰਮੂ ਨੇ ਕਿਹਾ, ਮੈਂ ਭਾਰਤ ਦੇ ਸਰਵਉੱਚ ਸੰਵਿਧਾਨਕ ਅਹੁਦੇ ਲਈ ਚੁਣੇ ਜਾਣ ਲਈ ਸਾਰੇ ਸੰਸਦ ਮੈਂਬਰਾਂ ਅਤੇ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਤੁਹਾਡੀ ਵੋਟ ਦੇਸ਼ ਦੇ ਕਰੋੜਾਂ ਨਾਗਰਿਕਾਂ ਦੇ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਕੁਝ ਦਿਨ ਬਾਅਦ ਦੇਸ਼ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰੇਗਾ। ਅੱਜ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ ਮੈਨੂੰ ਇਹ ਨਵੀਂ ਜ਼ਿੰਮੇਵਾਰੀ ਮਿਲੀ ਹੈ।
ਨਵੰਬਰ 23, 2024 8:04 ਪੂਃ ਦੁਃ