ਹਿੰਦੂਆਂ-ਸਿੱਖਾਂ

ਤਾਲਿਬਾਨ ਨੇ ਅਫਗਾਨਿਸਤਾਨ ਛੱਡ ਚੁੱਕੇ ਹਿੰਦੂਆਂ-ਸਿੱਖਾਂ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 26 ਜੁਲਾਈ 2022: ਅਫਗਾਨਿਸਤਾਨ ‘ਚ ਤਾਲਿਬਾਨ ਨੇ ਪਹਿਲੀ ਵਾਰ ਗੈਰ-ਮੁਸਲਮਾਨਾਂ ਨਾਲ ਵੱਡਾ ਵਾਅਦਾ ਕਰਦਿਆਂ ਅਫਗਾਨਿਸਤਾਨ ਛੱਡ ਚੁੱਕੇ ਹਿੰਦੂਆਂ ਅਤੇ ਸਿੱਖਾਂ ਨੂੰ ਅਫਗਾਨਿਸਤਾਨ ਪਰਤਣ ਦੀ ਅਪੀਲ ਕੀਤੀ ਗਈ ਹੈ। ਇਸ ਦੌਰਾਨ ਤਾਲਿਬਾਨ ਨੇ ਦਾਅਵਾ ਕੀਤਾ ਹੈ ਕਿ ਅਫਗਾਨਿਸਤਾਨ ਵਿੱਚ ਸੁਰੱਖਿਆ ਸਥਿਤੀ ਸੁਲਝ ਗਈ ਹੈ। ਇਸ ਲਈ ਉਨ੍ਹਾਂ ਨੇ ਘੱਟ ਗਿਣਤੀ ਹਿੰਦੂਆਂ ਅਤੇ ਸਿੱਖਾਂ ਨੂੰ ਦੇਸ਼ ਪਰਤਣ ਲਈ ਕਿਹਾ ਹੈ।

ਤਾਲਿਬਾਨ ਦੇ ਰਾਜ ਮੰਤਰੀ ਡਾ: ਮੁੱਲਾ ਅਬਦੁਲ ਵਾਸੀ ਦੇ ਦਫ਼ਤਰ ਦੇ ਡਾਇਰੈਕਟਰ ਜਨਰਲ ਦੁਆਰਾ 24 ਜੁਲਾਈ ਨੂੰ ਅਫਗਾਨਿਸਤਾਨ ਦੀ ਹਿੰਦੂ ਅਤੇ ਸਿੱਖ ਕੌਂਸਲ ਦੇ ਕਈ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਇਹ ਬਿਆਨ ਸਾਹਮਣੇ ਆਇਆ ਹੈ।

ਜਿਕਰਯੋਗ ਹੈ ਕਿ ਹੈ ਕਿ ਕਾਬੁਲ ਵਿੱਚ ਹਿੰਦੂ ਅਤੇ ਸਿੱਖ ਆਗੂਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਰੇ ਭਾਰਤੀ ਅਤੇ ਸਿੱਖ, ਜੋ ਸੁਰੱਖਿਆ ਸਮੱਸਿਆਵਾਂ ਕਾਰਨ ਦੇਸ਼ ਛੱਡ ਕੇ ਚਲੇ ਗਏ ਸਨ, ਹੁਣ ਅਫਗਾਨਿਸਤਾਨ ਪਰਤ ਸਕਦੇ ਹਨ ਕਿਉਂਕਿ ਦੇਸ਼ ਵਿੱਚ ਸੁਰੱਖਿਆ ਸਥਾਪਿਤ ਹੋ ਚੁੱਕੀ ਹੈ।ਤਾਲਿਬਾਨ ਦੇ ਇਕ ਬਿਆਨ ਅਨੁਸਾਰ ਸਿੱਖ ਆਗੂਆਂ ਨੇ ਕਾਬੁਲ ਦੇ ਗੁਰਦੁਆਰੇ ‘ਤੇ ਇਸਲਾਮਿਕ ਸਟੇਟ ਖੋਰਾਸਾਨ ਪ੍ਰਾਂਤ (ISKP) ਦੇ ਹਮਲੇ ਨੂੰ ਰੋਕਣ ਲਈ ਤਾਲਿਬਾਨ ਦਾ ਧੰਨਵਾਦ ਕੀਤਾ |

ਤੁਹਾਨੂੰ ਦੱਸ ਦਈਏ ਕਿ 8 ਜੂਨ ਨੂੰ ਇਸਲਾਮਿਕ ਸਟੇਟ ਖੋਰਾਸਾਨ ਪ੍ਰਾਂਤ (ISKP) ਨੇ ਕਾਬੁਲ ਦੇ ਕਰਤਾ ਪਰਵਾਨ ਗੁਰਦੁਆਰੇ ‘ਤੇ ਹਮਲਾ ਕੀਤਾ ਸੀ। ਇਸ ਘਾਤਕ ਹਮਲੇ ਵਿੱਚ ਇੱਕ ਸਿੱਖ ਸਮੇਤ ਦੋ ਵਿਅਕਤੀ ਮਾਰੇ ਗਏ ਸਨ।

Scroll to Top