ਚੰਡੀਗੜ੍ਹ 30 ਜੁਲਾਈ 2022: ਪੰਜਾਬ ਸਰਕਾਰ ਵਲੋਂ ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਵਿਨੋਦ ਘਈ (Vinod Ghai) ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ | ਇਸਦੇ ਨਾਲ ਹੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੇ ਨਾਂ ‘ਤੇ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਵਜੋਂ ਨਿਯੁਕਤੀ ‘ਤੇ ਮੋਹਰ ਲਾ ਦਿੱਤੀ ਹੈ | ਜਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ |
ਨਵੰਬਰ 23, 2024 7:03 ਪੂਃ ਦੁਃ