ਚੰਡੀਗੜ੍ਹ 01 ਅਗਸਤ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ‘ਚ ਆਪਣੇ ਪੱਧਰ ‘ਤੇ ਫੈਸਲਾ ਲੈਣ | ਹਾਈਕੋਰਟ ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਫ਼ੈਸਲੇ ਨੂੰ ਲੈ ਕੇ ਪਟੀਸ਼ਨਕਰਤਾ ਨੂੰ ਸੂਚਿਤ ਕਰ ਦਿੱਤਾ ਜਾਵੇ |
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਮਗਰੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ | ਜਿਸਦੇ ਚੱਲਦੇ ਕੁਝ ਦਿਨ ਬਾਅਦ ਹੀ ਐਡਵੋਕੇਟ ਜਗਮੋਹਨ ਭੱਟੀ ਨੇ ਉਨ੍ਹਾਂ ਦੀ ਨਿਯੁਕਤੀ ਖਿਲਾਫ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ | ਇਸਦੇ ਚੱਲਦੇ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਐਡਵੋਕੇਟ ਜਗਮੋਹਨ ਭੱਟੀ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ |