Amritsar

ਪੁਲਿਸ ਨੇ ਜੇਲ੍ਹ ‘ਚ ਨਸ਼ਾ ਭੇਜਣ ਦੇ ਦੋਸ਼ ‘ਚ ਏਐਸਆਈ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 03 ਅਗਸਤ 2022: ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜੇਲ੍ਹ ਵਿੱਚ ਨਸ਼ਾ ਭੇਜਣ ਦੇ ਕਥਿਤ ਦੋਸ਼ ਵਿੱਚ ਪੁਲਿਸ ਨੇ ਫਰੀਦਕੋਟ ਵਿੱਚ ਇਕ ਏਐਸਆਈ (ASI) ਨੂੰ ਗ੍ਰਿਫਤਾਰ ਕੀਤਾ ।ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਰਾਜ ਸਿੰਘ ‘ਤੇ ਜੇਲ੍ਹ ਵਿੱਚ ਹਵਾਲਾਤੀਆਂ ਦੇ ਲਈ ਉਨ੍ਹਾਂ ਦੇ ਜਾਣਕਾਰਾਂ ਤੋਂ ਨਸ਼ਾਂ ਲੈ ਕੇ ਜਾਣ ਦੇ ਦੋਸ਼ ਲਾਏ ਗਏ ਹਨ।

ਇਸਦੇ ਨਾਲ ਹੀ ਜਦੋਂ ਜੇਲ੍ਹ ਪ੍ਰਸ਼ਾਸਨ ਨੇ ਹਵਾਲਾਤੀਆਂ ਦੀ ਤਲਾਸ਼ੀ ਲਈ ਤਦ ਇਹ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਏਐਸਆਈ ਤੇ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗੇਲਰੀ ਕਾਰਵਾਈ ਕੀਤੀ ਜਾ ਰਹੀ ਹੈ |

Scroll to Top