GST

ਸਰਾਂਵਾਂ ‘ਤੇ ਜੀਐੱਸਟੀ ਮਾਮਲੇ ‘ਚ ਕੇਂਦਰ ਦਾ ਸਪੱਸ਼ਟੀਕਰਨ, ਕੋਈ ਜੀਐੱਸਟੀ ਨਹੀਂ ਲਗਾਇਆ

ਚੰਡੀਗੜ੍ਹ 05 ਅਗਸਤ 2022: ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ (ਸੀਬੀਆਈਸੀ) ਵਲੋਂ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਦੀਆਂ ਸਰਾਂਵਾਂ ‘ਤੇ 12 ਫੀਸਦੀ ਜੀਐਸਟੀ (GST) ਮਾਮਲੇ ‘ਚ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਂਵਾਂ ‘ਤੇ ਕੋਈ ਜੀਐਸਟੀ ਨਹੀਂ ਲਗਾਇਆ ਗਿਆ ਹੈ ਅਤੇ ਨਾ ਹੀ ਇਸ ਨੂੰ ਭਰਨ ਲਈ ਕੋਈ ਨੋਟਿਸ ਭੇਜਿਆ ਗਿਆ ਹੈ।

ਇਸ ਸਬੰਧ ਵਿੱਚ ਸੀਬੀਆਈਸੀ (CBIC) ਨੇ ਲਗਾਤਾਰ ਨੌਂ ਟਵੀਟ ਕੀਤੇ ਹਨ ਅਤੇ ਉਨ੍ਹਾਂ ਵਿੱਚ ਕਿਹਾ ਹੈ ਕਿ ਮੀਡੀਆ ਅਤੇ ਸੋਸ਼ਲ ਮੀਡੀਆ ਦੇ ਕੁਝ ਹਿੱਸੇ ਇਹ ਸੰਦੇਸ਼ ਫੈਲਾ ਰਹੇ ਹਨ ਕਿ ਧਾਰਮਿਕ/ਚੈਰੀਟੇਬਲ ਟਰੱਸਟਾਂ ਦੁਆਰਾ ਚਲਾਏ ਜਾਣ ਵਾਲੇ ਅਦਾਰਿਆਂ ‘ਤੇ ਜੀਐਸਟੀ ਲਾਗੂ ਕੀਤਾ ਗਿਆ ਹੈ। ਇਹ ਸੱਚ ਨਹੀਂ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਂਵਾਂ ਗੁਰੂ ਗੋਬਿੰਦ ਸਿੰਘ ਪ੍ਰਵਾਸੀ ਭਾਰਤੀ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਨੇ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ। ਹੋ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਤੌਰ ‘ਤੇ ਜੀਐਸਟੀ (GST) ਭਰਨਾ ਸ਼ੁਰੂ ਕਰ ਦਿੱਤਾ ਹੋਵੇ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਐੱਸ.ਜੀ.ਪੀ. ਦੀਆਂ ਸਰਾਂਵਾਂ ਲਾਭ ਲੈ ਸਕਦੀਆਂ ਹਨ।

Scroll to Top