Udhampur

ਜੰਮੂ-ਕਸ਼ਮੀਰ ਦੇ ਊਧਮਪੁਰ ‘ਚ ਡੂੰਘੀ ਖੱਡ ‘ਚ ਡਿੱਗੀ ਮਿੰਨੀ ਬੱਸ, ਅੱਠ ਜਣੇ ਜ਼ਖਮੀ

ਚੰਡੀਗੜ੍ਹ 06 ਅਗਸਤ 2022: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ (Udhampur) ਦੇ ਮਸੋਰਾ ਨੇੜੇ ਵੱਡਾ ਹਾਦਸਾ ਵਾਪਰਿਆ ਹੈ, ਦੱਸਿਆ ਜਾ ਰਿਹਾ ਹੈ ਕਿ ਇੱਕ ਮਿੰਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਅੱਠ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਜਾ ਰਹੀ ਸੀ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ |

Scroll to Top