ਚੰਡੀਗੜ੍ਹ 06 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ ਦੋ ਸਾਲ ਪੁਰਾਣੇ ਮਾਮਲੇ ‘ਚ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਪ੍ਰਾਪਤ ਜਾਣਕਾਰੀ ਅਨੁਸਾਰ ਉਹਨਾਂ ਦੀ 2020 ਦੇ ਪੁਰਾਣੇ ਮਾਮਲੇ ਵਿੱਚ ਪੇਸ਼ੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ‘ਆਪ’ ਆਗੂਆਂ ਨੂੰ ਅਪਰਾਧਿਕ ਮਾਮਲੇ ਵਿੱਚ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਭਗਵੰਤ ਮਾਨ ਦਾ ਨਾਮ ਵੀ ਸ਼ਾਮਲ ਹੈ |
ਜਾਣਕਰੀ ਮੁਤਾਬਕ ਵਿਰੋਧੀ ਧਿਰ ਵਿੱਚ ਹੁੰਦਿਆਂ ਆਮ ਆਦਮੀ ਪਾਰਟੀ ਨੇ ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਾ ਸੀ | ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸਤੋਂ ਬਾਅਦ ਪੁਲਿਸ ਨੇ ‘ਆਪ’ ਆਗੂਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ | ਪੁਲਿਸ ਨੇ ਆਈਪੀਸੀ ਦੀ ਧਾਰਾ 188 ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਕੇਸ ਦੀ ਪੈਰਵੀ ਐਡਵੋਕੇਟ ਅਨਮੋਲ ਰਤਨ ਸਿੱਧੂ ਕਰ ਰਹੇ ਹਨ |