ਚੰਡੀਗੜ੍ਹ 06 ਅਗਸਤ 2022: ਦਿੱਲੀ ‘ਚ ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ LG ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਦਿੱਲੀ ਦੇ ਨਵੇਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ (Vinai Kumar Saxena) ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਿੱਲੀ ਦੇ ਤਤਕਾਲੀ ਆਬਕਾਰੀ ਕਮਿਸ਼ਨਰ ਆਰਵ ਗੋਪੀ ਕ੍ਰਿਸ਼ਨਾ ਸਣੇ 11 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨਵੀਂ ਆਬਕਾਰੀ ਨੀਤੀ ਨੂੰ ਪਹਿਲਾਂ ਸਾਬਕਾ ਐਲਜੀ ਅਨਿਲ ਬੈਜਲ ਨੇ ਮਨਜ਼ੂਰੀ ਦਿੱਤੀ ਸੀ, ਪਰ ਬਾਅਦ ਵਿੱਚ ਇਸ ਫੈਸਲੇ ਨੂੰ ਰੱਦ ਕਰ ਦਿੱਤਾ। ਇਸ ਨਾਲ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਇਹ ਫੈਸਲਾ ਕਿਉਂ ਲਿਆ ਗਿਆ? ਮੈਨੂੰ ਉਮੀਦ ਹੈ ਕਿ ਸੀਬੀਆਈ ਇਸ ਦੀ ਨਿਰਪੱਖ ਜਾਂਚ ਕਰੇਗੀ। ਇਸ ਤੋਂ ਪਹਿਲਾਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਕੇਂਦਰੀ ਜਾਂਚ ਏਜੰਸੀ ਨੂੰ ਪੱਤਰ ਲਿਖ ਕੇ ਨਵੀਂ ਸ਼ਰਾਬ ਨੀਤੀ ਦੀ ਜਾਂਚ ਦੀ ਸਿਫਾਰਸ਼ ਕੀਤੀ ਸੀ।