ਪਟਿਆਲਾ 09 ਅਗਸਤ 2022: ਪਟਿਆਲਾ (Patiala) ਦੇ ਬੱਸ ਸਟੈਂਡ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਟੈਂਟ ਲਗਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਨੇ ਬੱਸਾ ‘ਚ ਮਹਿਲਾਵਾਂ ਲਈ ਮੁਫ਼ਤ ਸਫ਼ਰ ਦੀ ਸੁਵਿਧਾ ਦਿੱਤੀ ਗਈ ਹੈ, ਉਸ ਨਾਲ ਪ੍ਰਾਈਵੇਟ ਬੱਸ ਮਾਲਕਾਂ ਨੂੰ ਕਾਫੀ ਨੁਕਸਾਨ ਹੋ ਰਿਹਾ |
ਉਨ੍ਹਾਂ ਨੇ ਕਿਹਾ ਕਿ ਬੱਸ ਅੱਡੇ ਦੀ ਸਿੰਗਲ ਟਿਕਟ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪਟਿਆਲਾ (Patiala) ਵਿਖੇ ਸਮੂਹ ਪ੍ਰਾਈਵੇਟ ਬੱਸ ਚਾਲਕਾਂ ਅਤੇ ਮਾਲਕਾਂ ਵੱਲੋਂ 5 ਵਜੇ ਤੱਕ ਸ਼ਾਂਤਮਈ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸਦੇ ਨਾਲ ਹੀ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ 14 ਤਾਰੀਖ਼ ਤੱਕ ਪ੍ਰਾਈਵੇਟ ਬੱਸ ਮਾਲਕ ਅਤੇ ਡਰਾਈਵਰ ਕਾਲੀਆ ਪੱਟਿਆ ਬੰਨ੍ਹ ਕੇ ਬੱਸਾ ਚਲਾਉਣਗੇ ਅਤੇ ਜੇਕਰ ਸਰਕਾਰ ਫੇਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 14 ਤਾਰੀਖ਼ ਤੋ ਬਾਅਦ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |
ਇਸਦੇ ਨਾਲ ਹੀ ਪ੍ਰਾਈਵੇਟ ਤੇ ਮਿੰਨੀ ਬੱਸਾਂ ਬੱਸ ਸਟੈਂਡ ਦੇ ਅੰਦਰ ਖੜੀਆ ਕਰ ਦਿੱਤੀਆਂ ਹਨ | ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਟੈਕਸ ‘ਚ ਰਾਹਤ ਅਤੇ ਵੈਟ ‘ਚ ਛੂਟ ਦਿੱਤੀ ਜਾਵੇ | ਇਸਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਅੱਡਾ ਪਰਚੀ ਇਕ ਟਾਈਮ ਕੱਟੀ ਜਾਵੇ ਅਤੇ ਕਿਰਾਏ ‘ਚ ਵਾਧਾ ਕੀਤਾ ਜਾਵੇ |