ਚੰਡੀਗੜ੍ਹ 10 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਫੈਲ ਰਹੀ ਪਸ਼ੂਆਂ ਦੀ ਲੰਪੀ ਸਕਿੱਨ ਬਿਮਾਰੀ (lumpy skin disease) ਦੇ ਮੱਦੇਨਜ਼ਰ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲਾ ਲੈਂਦਿਆਂ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਕਮੇਟੀ ‘ਚ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਭੁੱਲਰ ਸ਼ਾਮਲ ਹਨ |
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਪੀ ਸਕਿੱਨ ਬਿਮਾਰੀ ਦੇ ਮੱਦੇਨਜਰ ਐਡਵਾਈਜ਼ਰੀ ਜਾਰੀ ਕਰਦਿਆਂ ਪੰਜਾਬ ਦੀਆਂ ਸਰਹੱਦਾਂ ਤੇ ਦੂਜੇ ਸੂਬੇ ਦੇ ਪਸੂਆਂ ਦੀ ਐਂਟਰੀ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਪਸ਼ੂ ਮੇਲਿਆਂ ‘ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾ ਦਿੱਤੀ ਹੈ |
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸੂਬੇ ਦੇ ਪਿੰਡ-ਪਿੰਡ ਜਾ ਕੇ ਜਾਂਚ ਕਰਨ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਲੈ ਕੇ ਭਾਰਤ ਸਰਕਾਰ ਦੇ ਸੰਪਰਕ ‘ਚ ਹੈ | ਲੰਪੀ ਸਕਿੱਨ ਬਿਮਾਰੀ ਦੇ ਖ਼ਾਤਮੇ ਲਈ ਗੁਜਰਾਤ ਤੋਂ ਦਵਾਈਆਂ ਦੇ ਖੇਪ ਮੰਗਵਾਈ ਗਈ ਹੈ, ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਨੂੰ ਰੋਕਣ ਲਈ ਲਗਭਗ 86000 ਖੁਰਾਕਾਂ ਦਾ ਆਰਡਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਸ਼ੂਆਂ ਨੂੰ ਝੁੰਡ ‘ਚ ਨਾ ਰੱਖਿਆ ਜਾਵੇ | ਇਸ ਦੌਰਾਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਵੱਡੇ ਅਧਿਕਾਰੀ ਮੌਜੂਦ ਹਨ।