Yamuna river

Uttar Pradesh: ਯਮੁਨਾ ਨਦੀ ‘ਚ ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 2 ਜਣਿਆਂ ਦੀ ਮੌਤ

ਚੰਡੀਗੜ੍ਹ 11 ਅਗਸਤ 2022: ਉੱਤਰ ਪ੍ਰਦੇਸ਼ (Uttar Pradesh) ਦੇ ਬਾਂਦਾ ਜ਼ਿਲ੍ਹੇ ਵਿੱਚ ਅੱਜ ਯਾਨੀ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਯਮੁਨਾ ਨਦੀ (Yamuna river) ‘ਚ ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟ ਗਈ। ਕਿਸ਼ਤੀ ‘ਚ 35 ਤੋਂ 40 ਜਣੇ ਸਵਾਰ ਸਨ। ਇਸ ਹਾਦਸੇ ‘ਚ 2 ਜਣਿਆਂ ਦੀ ਮੌਤ ਦੀ ਖ਼ਬਰ ਹੈ। ਜਦਕਿ 20 ਤੋਂ ਵੱਧ ਜਣੇ ਡੁੱਬ ਗਏ ਹਨ। ਬਾਕੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹੈ ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਾਂਦਾ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਮੌਕੇ ਉੱਤੇ ਪਹੁੰਚਣ ਅਤੇ ਬਚਾਅ ਅਤੇ ਰਾਹਤ ਕਾਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Scroll to Top