Darbar Sahib

ਰੱਖੜੀ ਵਾਲੇ ਦਿਨ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ‘ਚੋਂ ਮਿਲੀ ਪੰਜ ਸਾਲਾ ਬੱਚੀ ਦੀ ਲਾਸ਼

ਅੰਮ੍ਰਿਤਸਰ 11 ਅਗਸਤ 2022: ਅੱਜ ਰੱਖੜੀ ਦੇ ਤਿਉਹਾਰ ‘ਤੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਤੇ ਰੱਖੜੀ ਸਜਾਉਂਦੀਆਂ ਹਨ | ਇਸ ਦੌਰਾਨ ਅੰਮ੍ਰਿਤਸਰ ‘ਚ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਕੰਪਲੈਕਸ ਵਿਚੋਂ ਇਕ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ |

ਇਸ ਘਟਨਾ ਦੇ ਨਾਲ ਉੱਥੇ ਮੌਜੂਦ ਦੇ ਸ਼ਰਧਾਲੂਆਂ ਦੇ ਮਨਾਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ | ਇਸ ਤੇ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਮੌਕੇ ‘ਤੇ ਗਲਿਆਰਾ ਚੌਂਕੀ ਦੀ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ |

ਇਸ ਸਬੰਧੀ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਦੇ ਬਾਹਰ ਬਣੇ ਕੰਪਲੈਕਸ ‘ਚੋਂ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ ਅਜੇ ਬੱਚੀ ਦੀ ਸਨਾਖ਼ਤ ਨਹੀਂ ਹੋ ਪਾਈ ਅਤੇ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ |

Scroll to Top