ਬੇਰੁਜ਼ਗਾਰ ਲਾਈਨਮੈਨ

ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ ਬੇਰੁਜ਼ਗਾਰ ਲਾਈਨਮੈਨ

ਪਟਿਆਲਾ 12 ਅਗਸਤ 2022: ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਲਈ ਪਿਛਲੇ ਕੁਝ ਦਿਨਾਂ ਤੋਂ ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਾਵਰਕਾਮ ਦੇ ਮੁੱਖ ਗੇਟ ‘ਤੇ ਧਰਨਾ ਲਗਾਇਆ ਹੋਇਆ ਹੈ। ਅੱਜ ਬੇਰੁਜ਼ਗਾਰ ਲਾਈਨਮੈਨਾਂ ਦਾ ਰੋਹ ਉਸ ਸਮੇਂ ਭੜਕ ਗਿਆ ਜਦੋਂ ਲਾਈਨਮੈਨ ਯੂਨੀਅਨ ਦੇ ਕੁਝ ਸਾਥੀ ਪਾਵਰਕਾਮ ਦੀ ਪਾਣੀ ਵਾਲੀ ਟੈਂਕੀ ‘ਤੇ ਰੁਜ਼ਗਾਰ ਦੀ ਮੰਗ ਲਈ ਚੜ੍ਹ ਗਏ। ਇਸਦੇ ਨਾਲ ਹੀ ਦੂਸਰੇ ਪਾਸੇ ਯੂਨੀਅਨ ਦੇ ਹੋਰ ਮੈਂਬਰਾਂ ਨੇ ਤਿੰਨੋਂ ਗੇਟਾਂ ‘ਤੇ ਘੇਰਾ ਪਾ ਕੇ ਧਰਨਾ ਲਗਾ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂ ਮਲਕੀਤ ਸਿੰਘ ਨੇ ਦੱਸਿਆ ਕਿ ਅੱਠ ਸੌ ਦੇ ਕਰੀਬ ਲਾਈਨਮੈਨਾਂ ਨੂੰ ਪਾਵਰਕਾਮ ‘ਚ ਪੱਕੇ ਕਰਨ ਦੀ ਥਾਂ ਉਨ੍ਹਾਂ ਲਈ ਪ੍ਰੀਖਿਆ ਰੱਖ ਦਿੱਤੀ ਗਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਇਹ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਧਰਨੇ ‘ਤੇ ਬੈਠੇ ਹੋਏ ਹਨ। ਇਸ ਸਬੰਧੀ ਕੋਈ ਸੁਣਵਾਈ ਨਾ ਹੋਣ ਦੇ ਚੱਲਦਿਆਂ ਕੁਝ ਸਾਥੀ ਪਾਵਰਕਾਮ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ। ਉਨ੍ਹਾਂ ਕਿਹਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਹ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।

Scroll to Top