ਚੰਡੀਗ੍ਹੜ 13 ਅਗਸਤ 2022: ਦੇਸ਼ ਭਰ ‘ਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ‘ਹਰ ਘਰ ਤਿਰੰਗਾ‘ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ। ਕਾਂਗਰਸ ਵਲੋਂ ਵੀ ਪੰਜਾਬ ‘ਚ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸ ਦੌਰਾਨ ਧੂਰੀ ਵਿੱਚ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਦੀ ਭੈਣ ਵੀ ਮੌਜੂਦ ਰਹੀ ।
ਕੇਂਦਰ ਨੇ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਵੀ ਚਲਾਈ ਹੈ। ਇਸ ਤਹਿਤ ਕੇਂਦਰ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 13 ਤੋਂ 15 ਅਗਸਤ ਦਰਮਿਆਨ ਆਪਣੇ ਘਰਾਂ ‘ਤੇ ਤਿਰੰਗਾ ਲਹਿਰਾਉਣ। ਲੋਕਾਂ ਦੇ ਨਾਲ-ਨਾਲ ਸਾਰੇ ਆਗੂ ਵੀ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ।